ਸ੍ਰੀ ਗੁਰੂ ਨਾਨਕ ਦੇਵ ਜੀ ਦਾ ਮਹਾਨ ਪ੍ਰਕਾਸ ਦਿਹਾੜਾ ਮਨਾਇਆ ਗਿਆ......... ਮਨਮੋਹਣ ਸਿੰਘ ਜਰਮਨੀ


ਜਰਮਨ : ਗੁਰਦੁਆਰਾ ਸ੍ਰੀ ਗੁਰੂ ਨਾਨਕ ਪ੍ਰਕਾਸ ਸਾਹਿਬ ਕਲੋਨ ਜਰਮਨੀ ਦੀਆਂ ਸਮੂਹ ਸਾਧ ਸੰਗਤਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ ਦਿਹਾੜਾ ਬੜੀ ਸਰਧਾ ਅਤੇ ਧੂੱਮਧਾਮ ਨਾਲ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਜਿਥੇ ਸਾਰੀਆਂ ਆਈਆਂ ਸਿੱਖ ਸੰਗਤਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ ਦਿਹਾੜਾ ਬੜੀ ਸਰਧਾ ਨਾਲ ਮਨਾਇਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਚ ਬੱਚਿਆਂ ਵਲੋਂ ਸਬਦ ਕੀਰਤਨ ਰਾਂਹੀ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਜਿਸ ਵਿਚ ਬਾਕੀ ਬੱਚਿਆਂ ਸਮੇਤ ਬੱਚੀ ਸਨਮੀਤ ਕੋਰ ਨੇ ਸਾਥ ਦਿਤਾ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਪੰਜਾਬ ਤੋਂ ਭਾਈ ਸਤਨਾਮ ਸਿੰਘ ਜੀ ਹਜੂਰੀ ਰਾਗੀ ਜਥਾ ਸ੍ਰੀ ਕੇਸਗੜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਵਲੋਂ ਸੰਗਤਾਂ ਨਾਲ ਕੀਤਰਨ ਕਰਦਿਆਂ ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਦਿਵਸ ਸਬੰਧੀ ਜਾਣਕਾਰੀ ਅਤੇ ਵਧਾਈਆਂ ਦਿਤੀਆਂ। ਭਾਈ ਰਣਜੀਤ ਸਿੰਘ ਜੀ ਅਤੇ ਤਬਲੇ ਤੇ ਉਹਨਾਂ ਦੇ ਭੁਝਗੀ ਪਰਮਜੋਤ ਸਿੰਘ ਨੇ ਸਬਦ ਕੀਰਤਨ ਰਾਂਹੀ ਬਾਬਾ ਜੀ ਦੇ ਦਿਤੇ ਉਪਦੇਸ਼ਾਂ ਬਾਰੇ ਸੰਗਤਾਂ ਨੂੰ ਜਾਣਕਾਰੀ ਦਿਤੀ। ਗੁਰਦੁਆਰਾ ਸਾਹਿਬ ਦੇ ਮੁੱਖ ਵਜੀਰ ਭਾਈ ਪਰਮਜੀਤ ਸਿੰਘ ਨੇ ਸੰਗਤਾਂ ਨੂੰ ਬਾਬਾ ਜੀ ਦੇ ਮਹਾਨ ਜੀਵਨੀ ਬਾਰੇ ਚਾਣਨਾ ਪਾਇਆ। ਇਸ ਮੌਕੇ ਤੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਪ੍ਰਕਾਸ ਸਾਹਿਬ ਕਲੋਨ ਦੀ ਪ੍ਰਬੰਧਕ ਕਮੇਟੀ ਦੇ ਸੇਵਾਦਾਰ ਭਾਈ ਸੁਖਵਿੰਦਰ ਸਿੰਘ ਅਤੇ ਭਾਈ ਕੁਲਬੀਰ ਸਿੰਘ ਨੇ ਆਈਆਂ ਸਿੱਖ ਸੰਗਤਾਂ ਨੂੰ ਸਿੱਖ ਧਰਮ ਦੇ ਬਾਨੀ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਦਿਵਸ ਦੀਆਂ ਵਧਾਈਆਂ ਦਿਤੀਆਂ ਅਤੇ ਧੰਨਵਾਦ ਕੀਤਾ। 


No comments:

Post a Comment