ਪੰਜਾਬੀ ਫ਼ਿਲਮ “ਸਾਡੀ ਵੱਖਰੀ ਹੈ ਸ਼ਾਨ” ਦਾ ਸੰਗੀਤ ਆਸਟ੍ਰੇਲੀਆ ਵਿੱਚ ਰਿਲੀਜ਼……… ਕਰਨ ਬਰਾੜ

ਐਡੀਲੇਡ : ਪੰਜਾਬੀ ਫ਼ਿਲਮ ‘ਸਾਡੀ ਵੱਖਰੀ ਹੈ ਸ਼ਾਨ’ ਗਿਆਰਾਂ ਅਕਤੂਬਰ ਨੂੰ ਦੇਸ਼ ਵਿਦੇਸ਼ ਵਿਚ ਰਿਲੀਜ਼ ਲਈ ਤਿਆਰ ਹੈ। ਇਸ ਸਿਲਸਿਲੇ ਵਿਚ ਐਡੀਲੇਡ ਦੇ ਇੰਪੀਰੀਅਲ ਕਾਲਜ ਵਿਚ ਇੱਕ ਭਰਵੇਂ ਇਕੱਠ ਦੌਰਾਨ ਰਿਟਾਇਰਡ ਕਰਨਲ ਸ. ਬਿੱਕਰ ਸਿੰਘ ਬਰਾੜ ਅਤੇ ਪਾਕਿਸਤਾਨ ਤੋਂ ਡਾ ਮੁਹੰਮਦ ਅਫ਼ਜ਼ਲ ਮਹਿਮੂਦ (ਐਸੋਸੀਏਟ ਡੀਨ ਯੂਨੀਵਰਸਿਟੀ ਆਫ਼ ਐਡੀਲੇਡ) ਦੁਆਰਾ ਫ਼ਿਲਮ ਦਾ ਸੰਗੀਤ ਜਾਰੀ ਕੀਤਾ ਗਿਆ। ਇਸ ਮੌਕੇ ਫ਼ਿਲਮ ਬਾਰੇ ਜਾਣਕਾਰੀ ਦਿੰਦਿਆਂ ਬੀ ਐਮ ਜੀ ਫਿਲਮਜ਼ ਦੇ ਕਰਤਾ ਧਰਤਾ ਮਨਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਫ਼ਿਲਮ ‘ਸਾਡੀ ਵੱਖਰੀ ਹੈ ਸ਼ਾਨ’ ਗਿਆਰਾਂ ਅਕਤੂਬਰ ਨੂੰ ਦੇਸ਼ ਵਿਦੇਸ਼ ਵਿਚ ਵੱਡੇ ਪੱਧਰ ਤੇ ਰਿਲੀਜ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਫ਼ਿਲਮ ਪੰਜਾਬੀ ਕਲਚਰ ਦੀਆਂ ਕਦਰਾਂ ਕੀਮਤਾਂ ਦੇ ਮਿਆਰ ਨੂੰ ਕਾਇਮ ਰੱਖਦੀ ਹੋਈ ਇੱਕ ਰੋਮਾਂਟਿਕ ਲਵ ਸਟੋਰੀ ਹੈ। ਜੋ ਨੌਜਵਾਨਾ ਨੂੰ ਖ਼ਾਸ ਤੌਰ ਤੇ ਪਸੰਦ ਆਵੇਗੀ। ਉਨ੍ਹਾਂ  ਦੱਸਿਆ ਕਿ ਇਹ ਫ਼ਿਲਮ ਡਾਇਰੈਕਟਰ ਗੁਰਬੀਰ ਗਰੇਵਾਲ ਅਤੇ ਪ੍ਰੋਡਿਊਸਰ ਇੰਦਰ ਘੁਮਾਣ, ਸੁਖਪਾਲ ਮਾਂਗਟ, ਬਿਕਰਮਜੀਤ ਗਿੱਲ ਨੇ ਬੜੀ ਮਿਹਨਤ ਨਾਲ ਤਿਆਰ ਕੀਤੀ ਹੈ।