ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ ..........ਮਾਸਿਕ ਇਕੱਤਰਤਾ / ਜੱਸ ਚਾਹਲ

ਕੈਲਗਰੀ: ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ 2 ਮਈ 2015 ਦਿਨ ਸ਼ਨਿੱਚਰਵਾਰ 2.00 ਵਜੇ ਕਾਊਂਸਲ ਆਫ ਸਿੱਖ ਆਰਗੇਨਾਈਜ਼ੇਸ਼ਨਜ਼ (ਕੋਸੋ) ਦੇ ਹਾਲ ਵਿਚ ਹੋਈਜਨਰਲ ਸਕੱਤਰ ਜਸਬੀਰ (ਜੱਸ) ਚਾਹਲ ਨੇ ਸਭਾ ਦੇ ਪਰਧਾਨ ਪ੍ਰੋ. ਸ਼ਮਸ਼ੇਰ ਸਿੰਘ ਸੰਧੂ ਅਤੇ ਸੁਰਜੀਤ ਸਿੰਘਪੰਨੂੰ ਹੋਰਾਂ ਨੂੰ ਪ੍ਰਧਾਨਗੀ ਮੰਡਲ ਦੀ ਸ਼ੋਭਾ ਬਨਣ ਦੀ ਬੇਨਤੀ ਕੀਤੀ ਅਤੇ ਪਿਛਲੀ ਇਕੱਤਰਤਾ ਦੀ ਰਿਪੋਰਟ ਪੜ੍ਹਕੇ ਸੁਣਾਈ ਜੋ ਕਿ ਸਭਾ ਵਲੋਂ ਪਰਵਾਨ ਕੀਤੀ ਗਈ। ਇਸ ਉਪਰੰਤ ਸਟੇਜ ਸਕੱਤਰ ਦੀ ਜੁੰਮੇਵਾਰੀ ਨਿਭਾਂਦਿਆਂ ਸਭਾ ਦੀ ਕਾਰਵਾਈ ਸ਼ੁਰੂ ਕੀਤੀ

ਹੈਪੀ ਮਾਨ ਹੋਰਾਂ ਨੇ ਅਪੀਲ ਕੀਤੀ ਕਿ ਪਾਰਟੀ ਦੀ ਕਾਰਗੁਜ਼ਾਰੀ ਅਤੇ ਉਮੀਦਵਾਰ ਦੀ ਇਖ਼ਲਾਕੀ ਅਤੇ ਸਭਿਆਚਾਰਕ ਕਾਬਲੀਯਤ ਨੂੰ ਧਿਆਨ ਵਿੱਚ ਰਖਕੇ ਹੀ ਵੋਟ ਪਾਉਣੀ ਚਾਹੀਦੀ ਹੈ। ਬੀਬੀ ਮਨਜੀਤ ਕਾਂਡਾਨਿਰਮਲ ਨੇ ਇਕ ਅੰਗ੍ਰੇਜ਼ੀ ਕਹਾਣੀ Returning Home ਅਤੇ ਇਕ ਹਿੰਦੀ ਕਵਿਤਾ ਸਾਂਝੀ ਕੀਤੀ-

ਗ਼ਮ ਨਹੀਂ ਹੈ ਤੇਰੇ ਜਾਨੇ ਕਾ
 ਬਸ ਆਦਤ ਸੀ ਹੋ ਗਈ ਹੈ ਗ਼ਮੋਂ ਕੋ ਖਾਣੇ ਕੀ